ਅਬੋਹਰ, 22 ਜੁਲਾਈ 2024: ਅਬੋਹਰ (Abohar) ਦੇ ਨਵੀਂ ਆਬਾਦੀ ਇਲਾਕੇ ‘ਚ ਸਥਿਤ ਆਮ ਆਦਮੀ ਕਲੀਨਿਕ ‘ਚ ਬੀਤੀ ਰਾਤ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਚੋਰੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ |
ਆਮ ਆਦਮੀ ਕਲੀਨਿਕ ਦੇ ਕਰਮਚਾਰੀਆ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਕਲੀਨਿਕ ‘ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਕਲੀਨਿਕ ਦੇ ਜ਼ਿੰਦਰੇ ਟੁੱਟੇ ਹੋਏ ਸਨ ਅਤੇ ਅੰਦਰ ਤੋਂ 2 ਬੇਂਟਰੇ, ਇਨਵਰਟਰ ਅਤੇ ਪਾਣੀ ਵਾਲੀ ਮੋਟਰ ਗਾਇਬ ਸੀ। ਜਿਸ ਦੀ ਸੂਚਨਾ ਉਨ੍ਹਾ ਨੇ ਉੱਚ ਅਧਿਕਾਰੀਆਂ ਅਤੇ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੇ ਥਾਣਾ ਸਿਟੀ-2 ਦੇ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਲੀਨਿਕ ‘ਚ ਲੱਗੇ ਕੈਮਰੇ ਖੰਗਾਲੇ ਜਾ ਰਹੇ ਹਨ। ਛੇਤੀ ਹੀ ਚੋਰਾਂ ਦਾ ਪਤਾ ਲਗਾ ਕੇ ਬਣਦੀ ਕਰਵਾਈ ਕੀਤੀ ਜਾਵੇਗੀ।