ਚੰਡੀਗੜ੍ਹ, 22 ਜੁਲਾਈ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ਼ ਪੱਖੋਂ ਆਤਮਨਿਰਭਰ ਬਣਾਉਣ ‘ਚ ਪੰਜਾਬ ਦੇ ਯੋਗਦਾਨ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਮਿਲਣਾ ਚਾਹੀਦਾ ਹੈ | ਪੰਜਾਬ ਸਰਕਾਰ ਨੇ ਉਮੀਦ ਜਤਾਈ ਹੈ ਕਿ ਵਿੱਤ ਕਮਿਸ਼ਨ ਉਨ੍ਹਾਂ ਦੀ ਮੰਗਾਂ ‘ਤੇ ਵਿਚਾਰ ਕਰੇਗਾ ਅਤੇ ਫੰਡ ਅਲਾਟ ਕਰੇਗਾ |
ਸੀਐੱਮ ਭਗਵੰਤ ਮਾਨ (CM Bhagwant Mann) ਨੇ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡਦੀ ਮੰਗ ਕੀਤੀ ਹੈ | ਇਨ੍ਹਾਂ ਫੰਡਾਂ ‘ਚੋਂ 75 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਫ਼ੰਡ ਲਈ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 5025 ਕਰੋੜ ਰੁਪਏ, ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਨਸ਼ਿਆਂ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਅਤੇ ਸਨਅਤ ਵਿਕਾਸ ਲਈ 6000 ਕਰੋੜ ਰੁਪਏ ਦੀ ਮੰਗ ਕੀਤੀ ਹੈ | ਇਸਦੇ ਨਾਲ ਹੀ ਫੰਡ ਸ਼ਹਿਰੀ ਸਥਾਨਕ ਇਕਾਈਆਂ 9426 ਕਰੋੜ ਰੁਪਏ ਅਤੇ 10,000 ਕਰੋੜ ਰੁਪਏ ਪੇਂਡੂ ਸਥਾਨਕ ਇਕਾਈਆਂ ਲਈ ਮੰਗੇ ਹਨ |
ਮੁੱਖ ਮੰਤਰੀ ਮਾਨ ਨੇ 16ਵੇਂ ਵਿੱਤ ਕਮਿਸ਼ਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ‘ਤੇ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਅਨਾਜ ਦੇ ਉਤਪਾਦਨ ‘ਚ ਮਿਸਾਲੀ ਯੋਗਦਾਨ ਦਿੱਤਾ ਹੈ | ਪੰਜਾਬ ਨੇ ਆਜ਼ਾਦੀ ਦੇ ਅੰਦੋਲਨ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਦੇਸ਼ ਦੀ ਏਕਤਾ, ਅਖੰਡਤਾ =ਤੇ ਪ੍ਰਭੂਸੱਤਾ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਧੀਆ, ਪਾਰਦਰਸ਼ੀ ਅਤੇ ਸੁਧਾਰਾਂ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਟੈਕਸ ਮਾਲੀਏ ‘ਚ ਵੀ ਵਾਧਾ ਦਰਜਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ‘ਚ 50 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਪਿਛਲੀਆਂ ਸਰਕਾਰਾਂ ਦੇ ਗਲਤ ਸਿਆਸੀ ਫੈਸਲਿਆਂ ਕਾਰਨ ਪੈਦਾ ਹੋਈਆਂ ਹਨ ਭਾਵੇਂ ਉਹ 2017 ‘ਚ ਲਿਆ CCL ਦਾ 30,584 ਕਰੋੜ ਰੁਪਏ ਦਾ ਕਰਜ਼ਾ ਅਤੇ ਗੈਰ-ਨਿਸ਼ਾਨਾਬੱਧ ਸਬਸਿਡੀਆਂ ਹੋਣ | ਜਿਨ੍ਹਾਂ ਦੇ ਬੁਰੇ ਨਤੀਜੇ ਅਸੀਂ ਹੁਣ ਮਹਿਸੂਸ ਕਰ ਰਹੇ ਹਾਂ | ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਸਿਰਜਣ ਲਈ ਉਪਰਾਲੇ ਕੀਤਾ ਜਾ ਰਹੇ ਹਨ |