Harpal Singh Cheema

ਕੇਂਦਰੀ ਬਜਟ ‘ਚ ਪੰਜਾਬ ਨੂੰ ਜਾਣਬੁੱਝ ਕੇ ਅਣਦੇਖਾ ਕੀਤਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਜੁਲਾਈ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਬਜਟ ‘ਚ ਗਰੀਬਾਂ ਅਤੇ ਕਿਸਾਨਾਂ, ਬੀਬੀਆਂ ਅਤੇ ਪੰਜਾਬ ਦੇ ਹਿੱਤਾਂ ਨੂੰ ਅਣਦੇਖਾ ਕੀਤਾ ਗਿਆ ਹੈ |

ਹਰਪਾਲ ਸਿੰਘ ਚੀਮਾ ਨੇ ਆਪਣੇ ਬਿਆਨ ‘ਚ ਤੀ ਸਾਲ 2024-25 ਦੌਰਾਨ ਖਾਦ ਸਬਸਿਡੀਆਂ ‘ਚ ਕੀਤੀ ਕਟੌਤੀ ਦੇ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਖਾਦ ਸਬਸਿਡੀਆਂ ‘ਚ ਕਟੌਤੀ ਦੇਸ਼ ਦੇ ਕਿਸਾਨਾਂ ‘ਤੇ ਵਿੱਤੀ ਬੋਝ ਪਵੇਗੀ | ਇਸਦੇ ਨਾਲ ਹੀ ਪੰਜਾਬ ਦੇ ਆਰਥਿਕਤਾ ‘ਤੇ ਮਾੜਾ ਅਸਰ ਪਵੇਗਾ | ਇਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ‘ਚ ਨਾਕਾਮ ਰਿਹਾ ਹੈ |

ਉਨ੍ਹਾਂ (Harpal Singh Cheema)  ਕਿਹਾ ਪੰਜਾਬ ਕੇਂਦਰ ਦਾ ਬਜਟ ਪਾਣੀ ਪ੍ਰਬੰਧਨ, ਫ਼ਸਲੀ ਵਿਭਿੰਨਤਾ ਅਤੇ ਟਿਕਾਊ ਖੇਤੀ ਵਰਗੀਆਂ ਚੁਣੌਤੀਆਂ ਦਾਸਾਹਮਣਾ ਕਰ ਰਹੇ ਕਿਸਾਨਾਂ ਲਈ ਸਹਾਇਤਾ ਪ੍ਰਦਾਨ ਕਰਨ ‘ਚ ਨਾਕਾਮ ਰਿਹਾ ਹੈ | ਇਸਦੇ ਨਾਲ ਹੀ ਪੰਜਾਬ ‘ਚ ਹੜ੍ਹ ਵਰਗੇ ਖ਼ਤਰੇ ਦੀ ਸੰਭਾਵਨਾ ਨੂੰ ਵੀ ਅਣਗੌਲਿਆ ਕੀਤਾ ਹੈ | ਪੰਜਾਬ ਦੇ ਵਿੱਤ ਮੰਤਰੀ ਨੇ ਖੇਤਰੀ ਅਸੰਤੁਲਨ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਪੱਖਪਾਤ ਦਾ ਸ਼ਿਕਾਰ ਹੋਇਆ ਹੈ |

ਕੇਂਦਰ ਨੇ ਪੰਜਾਬ ਦੇ ਸੈਰ-ਸਪਾਟਾ ਖੇਤਰ ਲਈ ਕੋਈ ਅਲਾਟ ਨਹੀਂ ਕੀਤਾ | ਵਿੱਤ ਮੰਤਰੀ ਨੇ ਕਿਹਾ ਕਿ ਸਟੈਂਡਰਡ ਡਿਡਕਸ਼ਨ ‘ਚ 50 ਹਜ਼ਾਰ ਰੁਪਏ ਤੋਂ 75000 ਰੁਪਏ ਤੱਕ ਦੇ ਮਾਮੂਲੀ ਵਾਧੇ ਨਾਲ ਮੱਧ ਵਰਗ ਦੇ ਟੈਕਸਦਾਤਾਵਾਂ ਨੂੰ ਨਿਗੂਣੀ ਜਿਹੀ ਰਾਹਤ ਦੇਣ ਮੰਦਭਾਗਾ ਹੈ |

Scroll to Top