Budget

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਬਜਟ ਨੂੰ ਪੰਜਾਬ ਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਦੱਸਿਆ

ਚੰਡੀਗੜ੍ਹ, 23 ਜੁਲਾਈ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਬਜਟ (Budget) ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਮਿਲੀ | ਉਨ੍ਹਾਂ ਕਿਹਾ ਕੇਂਦਰੀ ਬਜਟ ਤੋਂ ਸਾਫ਼ ਭਾਜਪਾ ਸਰਕਾਰ ਅਸਲ ਮੁੱਦਿਆਂ ਵੱਲ ਧਿਆਨ ਨਾ ਦੇ ਕੇ ਵਿਰੋਧ ਧਿਰ ਨੂੰ ਨਿਸ਼ਾਨਾਂ ਬਣਾ ਰਹੀ ਹੈ |

ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ‘ਚ ਪੰਜਾਬ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ ਅਤੇ ਸੂਬੇ ਦੇ ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਕੋਈ ਉਪਬੰਧ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਨਦਾਤੇ ਨੇ ਦੇਸ਼ ਭਰ ਦੇ ਢਿੱਡ ਭਰਨ ‘ਚ ਅਹਿਮ ਯੋਗਦਾਨ ਦਿੱਤਾ ਹੈ |

ਕੇਂਦਰ ਸਰਕਾਰ ਨੇ ਪੰਜ ਸੂਬਿਆਂ ‘ਚ ਕਿਸਾਨ ਕ੍ਰੈਡਿਟ ਕਾਰਡਾਂ ਵਾਅਦੇ ਕੀਤੇ ਹਨ ਅਤੇ ਇਹ ਦੱਸਣ ਤੋਂ ਬਚ ਰਹੀ ਹੈ ਕਿ ਕਿਹੜੇ ਸੂਬਿਆਂ ਨੂੰ ਇਸ ਦਾ ਲਾਭ ਮਿਲੇਗਾ ਜਾਂ ਉਧਾਰੀ ਦੀਆਂ ਸੀਮਾਵਾਂ (ਕ੍ਰੈਡਿਟ ਲਿਮਟ) ਕੀ ਹੋਣਗੀਆਂ ? ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰ ਸਾਲ ਨੌਜਵਾਨਾਂ ਨੂੰ ਦੋ ਕਰੋੜ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ ਪਰ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ।

 

Scroll to Top