Agricultural machinery

ਪੰਜਾਬ ਸਰਕਾਰ ਨੇ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਕੀਤਾ ਫੈਸਲਾ

ਚੰਡੀਗੜ੍ਹ, 24 ਜੁਲਾਈ 2024: ਪੰਜਾਬ ਸਰਕਾਰ ਨੇ ਆਧੁਨਿਕ ਖੇਤੀ ਮਸ਼ੀਨਰੀ (Agricultural machinery) ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ | ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਹਨ |

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ‘ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਸਕੀਮ ਤਹਿਤ ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ, ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ, ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ (Agricultural machinery)  ਖਰੀਦਣ ‘ਤੇ ਸਬਸਿਡੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਇਹ 21 ਕਰੋੜ ਰੁਪਏ ਦੀ ਸਬਸਿਡੀ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟਰਾਂਸਫਰ ਕੀਤੀ ਜਾਵੇਗੀ |

ਉਨ੍ਹਾਂ ਦੱਸਿਆਂ ਕਿ ਸਕੀਮ ਤਹਿਤ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਬੀਬੀ ਕਿਸਾਨ, ਛੋਟੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਾ ਲਾਭ ਮਿਲੇਗਾ ।

 

Scroll to Top