ਚੰਡੀਗੜ੍ਹ, 25 ਜੁਲਾਈ 2024: ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾਂ ਦੇ ਦੌਰੇ ‘ਤੇ ਜਲੰਧਰ (Jalandhar) ‘ਚ ਹਨ | ਇਸ ਦੌਰਾਨ ਅੱਜ ਮੁੱਖ ਮੰਤਰੀ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਇਸਦੇ ਨਾਲ ਇਲਾਕੇ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ਲਈ ਹੋਣ ਵਾਲੇ ਮਹੱਤਵਪੂਰਨ ਕੰਮਾਂ ਬਾਰੇ ਮਾਝਾ ਅਤੇ ਦੋਆਬਾ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਨਗੇ |
ਜੂਨ 27, 2025 10:55 ਪੂਃ ਦੁਃ