ਚੰਡੀਗੜ੍ਹ, 25 ਜੁਲਾਈ 2024: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਅੱਜ ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ | ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਸੀਬੀਆਈ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਸੀ। ਇਸਦੇ ਨਾਲ ਹੀ 17 ਜੁਲਾਈ ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਅੰਤਰਿਮ ਜ਼ਮਾਨਤ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਨਵੰਬਰ 17, 2024 2:42 ਪੂਃ ਦੁਃ