ਚੰਡੀਗੜ੍ਹ, 26 ਜੁਲਾਈ 2024: ਨਸ਼ਾ ਤਸਕਰੀ ਦੇ ਕੇਸ ‘ਚ ਜੇਲ੍ਹ ਕੱਟ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ (Jagdish Bhola) ਦੇ ਪਿਓ ਬਲਸ਼ਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਗਿੱਦੜਬਾਹਾ ਨੇੜਲੇ ਪਿੰਡ ਰਾਏਕੇ ਕਲਾਂ ਵਿਖੇ ਕੀਤਾ ਜਾਵੇਗਾ। ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਜਗਦੀਸ਼ ਭੋਲਾ ਨੂੰ ਆਪਣੇ ਪਿਓ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਦੁਪਹਿਰ 2 ਵਜੇ ਤੱਕ ਜ਼ਮਾਨਤ ਦਿੱਤੀ ਹੈ | ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ |
ਜੁਲਾਈ 13, 2025 1:33 ਬਾਃ ਦੁਃ