ਚੰਡੀਗੜ੍ਹ, 27 ਜੁਲਾਈ 2024: ਦਿੱਲੀ ਵਿਖੇ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ‘ਚ ਅੱਜ ਨੀਤੀ ਆਯੋਗ (Niti Aayog) ਦੀ ਬੈਠਕ ਹੋਣ ਜਾ ਰਹੀ ਹੈ | ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਇੰਡੀਆ ਗਠਜੋੜ ਵਾਲੇ ਸਾਸ਼ਿਤ ਸੂਬਿਆਂ ਨੇ ਇਸ ਬੈਠਕ ‘ਚ ਸ਼ਾਮਲ ਨਾਲ ਨਾ ਹੋਣ ਦਾ ਫੈਸਲਾ ਕੀਤਾ ਹੈ | ਪੰਜਾਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਨੀਤੀ ਆਯੋਗ ਦੀ ਬੈਠਕ ਤੋਂ ਕਿਨਾਰਾ ਕਰ ਲਿਆ ਹੈ ਅਤੇ ਇੰਡੀਆ ਗਠਜੋੜ ਨਾਲ ਚੱਲਣ ਦਾ ਫੈਸਲਾ ਕੀਤਾ ਹੈ |
ਨੈਸ਼ਨਲ ਇੰਸਟੀਚਿਊਟ ਫਾਰ ਟ੍ਰਾਂਸਫਾਰਮਿੰਗ ਇੰਡੀਆ ਨੂੰ ਨੀਤੀ ਆਯੋਗ (Niti Aayog) ਵਜੋਂ ਜਾਣਿਆ ਜਾਂਦਾ ਹੈ। ਇਸ ਬੈਠਕ ‘ਚ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। ਇਸ ਦਾ ਉਦੇਸ਼ ਦੇਸ਼ ਦੇ ਵਿਕਾਸ ਲਈ ਨੀਤੀਆਂ ਬਣਾਉਣਾ ਅਤੇ ਸੂਬਿਆਂ ਨੂੰ ਸਲਾਹ ਦੇਣਾ ਹੈ। ਇਸ ਸੰਸਥਾ ਦੀ ਗਵਰਨਿੰਗ ਕੌਂਸਲ ਦੀ ਬੈਠਕ ਹਰ ਸਾਲ ਹੁੰਦੀ ਹੈ, ਜਿਸ ‘ਚ ਦੇਸ਼ ਦੇ ਪ੍ਰਧਾਨ ਮੰਤਰੀ, ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰ ਅਤੇ ਕਈ ਕੇਂਦਰੀ ਮੰਤਰੀ ਹਿੱਸਾ ਲੈਂਦੇ ਹਨ।