MLA Kulwant Singh

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ‘ਚ ਲੱਗੇ ਹੈਲਥ ਚੈਕਅੱਪ ਕੈਂਪ ਦਾ ਲਿਆ ਜਾਇਜ਼ਾ

ਚੰਡੀਗੜ੍ਹ, 27 ਜੁਲਾਈ 2024: ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਫੇਜ਼ 3ਬੀ-1 ਮੋਹਾਲੀ ਵਿਖੇ ਪਹਿਲਾ ਲਿਵਰ ਹੈਲਥ ਚੈਕਅੱਪ ਕੈਂਪ ਲਗਾਇਆ ਗਿਆ। ਇਸ ਦੌਰਾਨ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਇਸ ਕੈਂਪ ‘ਚ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸਦੇ ਨਾਲ ਹੀ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਦੇ ਨਾਲ ਹਸਪਤਾਲ ਦੇ ਡਾਇਰੈਕਟਰ ਡਾ: ਵਰਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੇ ਸਾਰੇ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਓਹਨਾਂ ਦੀਆਂ ਜਿਹੜੀਆਂ ਵੀ ਲੋੜਾਂ ਹੋਣਗੀਆਂ, ਓਹਨਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਹਸਪਤਾਲ ਦੀ ਭਲਾਈ ਲਈ ਸਟਾਫ ਜਦੋਂ ਚਾਹੇ ਮੇਰੇ ਨਾਲ ਰਾਬਤਾ ਕਾਇਮ ਕਰ ਸਕਦਾ ਹੈ | ਵਿਧਾਇਕ ਨੇ ਹਲਕੇ ਮੋਹਾਲੀ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ |

ਹਸਪਤਾਲ ਦੇ ਸਮੂਹ ਸਟਾਫ ਨਾਲ ਗੱਲਬਾਤ ਕਰਦਿਆਂ ਵਿਧਾਇਕ  (MLA Kulwant Singh) ਨੇ ਕਿਹਾ ਕਿ ਅਸਲ ‘ਚ ਡਾਕਟਰਾਂ ਪੇਸ਼ਾ ਹੀ ਸੇਵਾ ਕਰਨਾ ਹੈ | ਇਥੇ ਦਾ ਸਾਰਾ ਸਟਾਫ ਸੇਵਾ ਭਾਵਨਾ ਨਾਲ ਕੰਮ ਕਰ ਰਿਹਾ ਹੈ | ਉਨ੍ਹਾਂ ਜੋ ਹਸਪਤਾਲ ਦਾ ਸਟਾਫ ਕੰਟ੍ਰੈਕਟ ਬੇਸ ‘ਤੇ ਉਨ੍ਹਾਂ ਲਈ ਮੇਰੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਜੋ ਸੰਭਵ ਹੋਇਆ ਕੀਤਾ ਜਾਵੇਗਾ |

ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰੀ ਸਿਹਤ ਸੰਸਥਾ ਹੈ, ਜਿੱਥੇ ਮਰੀਜ਼ਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਹੈਪੇਟੋਲੋਜੀ ‘ਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਸੰਸਥਾ ‘ਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਅੰਦਰੂਨੀ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਜਿਗਰ ਨਾਲ ਸੰਬੰਧਿਤ ਬਿਮਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਪੂਰੇ ਦੇਸ਼ ‘ਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ 2 ਏਕੜ ‘ਚ ਬਣਿਆ ਹਸਪਤਾਲ ਅਤਿ-ਆਧੁਨਿਕ ਮਸ਼ੀਨਾਂ ਨਾਲ ਲੈਸ ਹੈ | ਬਾਕੀ ਹਸਪਤਾਲ ਦੀ 3 ਏਕੜ ਲਈ ਪੰਜਾਬ ਸਰਕਾਰ ਦੀ ਵੱਡੀ ਪਲਾਨਿੰਗ ਹੈ |

ਵਿਧਾਇਕ ਨੇ ਕਿਹਾ ਕਿ ਛੇਤੀ ਹੀ ਮੋਹਾਲੀ ‘ਚ ਮੈਡੀਕਲ ਕਾਲਜ ਬਣਨ ਨਾਲ ਸਿਹਤ ਸਹੂਲਤਾਂ ‘ਚ ਨਵੀਂ ਕ੍ਰਾਂਤੀ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਹਿਤ ਖੇਤਰ ‘ਚ ਲਗਤਾਰ ਕੰਮ ਕਰ ਰਹੀ ਹੈ | ਸੂਬੇ ਦੇ ਪਿੰਡਾਂ ‘ਚ ਵੀ ਮਹੱਲਾ ਕਲੀਨਿਕਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਮਾਨ ਸਰਕਾਰ ਪੰਜਾਬ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ |

 

Scroll to Top