Rain Alert

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 3 ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 30 ਜੁਲਾਈ 2024: ਪੰਜਾਬ ‘ਚ ਸੋਮਵਾਰ ਨੂੰ ਫਿਰ ਮੌਸਮ ਬਦਲਿਆ ਹੈ ਅਤੇ ਤਾਪਮਾਨ ‘ਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਵੱਧ ਤੋਂ ਵੱਧ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਪੰਜਾਬ ‘ਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਹੈ | ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਵਿਦੇਸ਼

Scroll to Top