ਚੰਡੀਗੜ੍ਹ, 30 ਜੁਲਾਈ 2024: ਕੇਰਲ ਦੇ ਵਾਇਨਾਡ (Wayanad) ‘ਚ ਜ਼ਮੀਨ ਖਿਸਕਣ ਦੀ ਘਟਨਾਵਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਸੰਸਦ ‘ਚ ਗੂੰਜਿਆ | ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ, ‘ਅੱਜ ਸਵੇਰੇ ਵਾਇਨਾਡ ‘ਚ ਕਈ ਭਿਆਨਕ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ 70 ਤੋਂ ਵੱਧ ਜਣਿਆਂ ਦੀ ਜਾਨ ਜਾ ਚੁੱਕੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬਚਾਅ ਅਤੇ ਡਾਕਟਰੀ ਦੇਖਭਾਲ ਲਈ ਹਰ ਸੰਭਵ ਸਹਾਇਤਾ, ਮ੍ਰਿਤਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਬੇਨਤੀ ਕੀਤੀ| ਉਨ੍ਹਾਂ ਨੇ ਛੇਤੀ ਤੋਂ ਛੇਤੀ ਰਾਹਤ ਪ੍ਰਬੰਧ ਕਰਨ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਇੱਕ ਰੋਡਮੈਪ ਤਿਆਰ ਕਰਨ ਲਈ ਕਿਹਾ |
Read more: Kerala: ਵਾਇਨਾਡ ‘ਚ ਜ਼ਮੀਨ ਖਿਸਕਣ ਦੀ ਘਟਨਾਵਾਂ ਕਾਰਨ ਕਈਂ ਜਣਿਆਂ ਦੀ ਮੌਤ, ਭਾਰਤੀ ਫੌਜ ਨੇ ਸੰਭਾਲਿਆ ਮੋਰਚਾ
ਵਾਇਨਾਡ (Wayanad) ‘ਚ ਜ਼ਮੀਨ ਖਿਸਕਣ ‘ਤੇ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਰਾਜ ਸਭਾ ‘ਚ ਕਿਹਾ ਕਿ ਸਾਰੇ ਮੈਂਬਰਾਂ ਨੇ ਉੱਥੇ ਵਾਪਰੀ ਵੱਡੀ ਤ੍ਰਾਸਦੀ ‘ਤੇ ਚਿੰਤਾ ਪ੍ਰਗਟਾਈ। ਮੈਂ ਕਹਿਣਾ ਚਾਹਾਂਗਾ ਕਿ ਇਹ ਸਿਰਫ ਕੇਰਲ ਦੀ ਤ੍ਰਾਸਦੀ ਨਹੀਂ ਹੈ, ਸਗੋਂ ਪੂਰੇ ਦੇਸ਼ ਦੀ ਚਿੰਤਾ ਹੈ। ਭਾਰਤ ਸਰਕਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਕੇਰਲ ‘ਚ ਰਾਹਤ ਕਾਰਜਾਂ ਲਈ ਹਰ ਜ਼ਰੂਰੀ ਕੰਮ ਕਰ ਰਹੀ ਹੈ। ਸਰਕਾਰ ਦੀ ਤਰਫੋਂ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜੋ ਵੀ ਜ਼ਰੂਰੀ ਹੈ, ਪੂਰਾ ਕੀਤਾ ਜਾਵੇਗਾ। ਸੂਬਾ ਸਰਕਾਰ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ।