udham singh

CM ਭਗਵੰਤ ਮਾਨ ਵੱਲੋਂ ਸੁਨਾਮ ‘ਚ ਅਤਿ-ਆਧੁਨਿਕ ਸਟੇਡੀਅਮ ਤੇ ਬੱਸ ਅੱਡਾ ਬਣਾਉਣ ਦਾ ਐਲਾਨ

ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਇਸ ਸ਼ਹੀਦ ਊਧਮ ਸਿੰਘ ਵਾਲਾ ਦੀ ਇਤਿਹਾਸਕ ਧਰਤੀ ‘ਤੇ ਅਤਿ ਆਧੁਨਿਕ ਸਟੇਡੀਅਮ ਅਤੇ ਬੱਸ ਸਟੈਂਡ ਦਾ ਨਿਰਮਾਣ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਯਤਨ ਸਦਕਾ ਪੰਜਾਬ ਦੇ 19 19 ਖਿਡਾਰੀ ਪੈਰਿਸ ਓਲੰਪਿਕ 2024 ਲਈ ਭਾਰਤੀ ਦਲ ਦਾ ਹਨ | ਸੂਬਾ ਸਰਕਾਰ ਦੀ ਨੀਤੀ ਮੁਤਾਬਕ ਤਮਗਾ ਜੇਤੂ ਨੂੰ ਨਕਦ ਇਨਾਮ ਜਾਂਦਾ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ (Shaheed Udham Singh) ਅਤੇ ਹੋਰ ਮਹਾਨ ਸ਼ਹੀਦਾਂ ਦੇ ਦੱਸੇ ਰਸਤੇ ‘ਤੇ ਚੱਲ ਕੇ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ।

ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਯਾਦ ਕਰਦਿਆਂ ਕਿਹਾ ਕਿ ਉਹ ਬਚਪਨ ‘ਚ ਆਪਣੇ ਪਿਤਾ ਨਾਲ ਇੱਥੇ ਹਰ ਸਾਲ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹੋਣ ਵਾਲੇ ਸਮਾਗਮ ‘ਚ ਸ਼ਾਮਲ ਹੋਣ ਆਉਂਦੇ ਸਨ। ਸ਼ਹੀਦ ਊਧਮ ਸਿੰਘ ਵਰਗੇ ਦੇਸ਼ ਭਗਤਾਂ ਦੀ ਕੁਰਬਾਨੀ ਸਦਕਾ ਅਸੀਂ ਆਜ਼ਾਦੀ ਮਾਣ ਰਹੇ ਹਾਂ | ਸ਼ਹੀਦ ਊਧਮ ਸਿੰਘ ਆਜ਼ਾਦੀ ਸੰਘਰਸ਼ ਦਾ ਇੱਕ ਮਹਾਨ ਯੋਧਾ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਉਹ ਲਗਾਤਾਰ ਕੈਕਸਟਨ ਹਾਲ ਜਾਂਦੇ ਰਹੇ ਹਨ, ਜਿੱਥੇ ਸ਼ਹੀਦ ਊਧਮ ਸਿੰਘ ਨੇ ਲੱਖਾਂ ਭਾਰਤੀਆਂ ਵੱਲੋਂ ਬਦਲਾ ਲਿਆ ਸੀ। ਊਧਮ ਸਿੰਘ ਨੇ ਬੇਮਿਸਾਲ ਕੁਰਬਾਨੀ ਦੇ ਕੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ‘ਚ ਮੱਦਦ ਕੀਤੀ। ਸ਼ਹੀਦ ਊਧਮ ਸਿੰਘ ਨੂੰ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ | ਉਨ੍ਹਾਂ ਕਿਹਾ ਕੌਮੀ ਆਜ਼ਾਦੀ ਸੰਘਰਸ਼ ‘ਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਉਨ੍ਹਾਂ ਦੀ ਬਹਾਦਰੀ ਤੇ ਯੋਗਦਾਨ ‘ਤੇ ਸਾਨੂੰ ਮਾਣ ਹੈ।

Scroll to Top