ਚੰਡੀਗੜ੍ਹ, 1 ਅਗਸਤ 2024: ਈਡੀ ਨੇ ਕਾਂਗਰਸ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਜਲੰਧਰ ਦੇ ਦਫ਼ਤਰ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਮੰਤਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਟਰਾਂਸਪੋਰਟ ਟੈਂਡਰ ਘਪਲੇ ‘ਚ ਸੰਮਨ ਜਾਰੀ ਕਰਕੇ ਅੱਜ ਸਵੇਰੇ ਜਲੰਧਰ ਦਫ਼ਤਰ ‘ਚ ਪੁੱਛਗਿੱਛ ਲਈ ਸੱਦਿਆ ਸੀ।
ਈਡੀ ਦੇ ਅਧਿਕਾਰੀਆਂ ਨੇ ਸਾਬਕਾ ਮੰਤਰੀ ਆਸ਼ੂ ਤੋਂ ਜਲੰਧਰ ਦਫ਼ਤਰ ‘ਚ ਦਿਨ ਭਰ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਘਰੋਂ ਮਿਲੀ ਨਕਦੀ ਅਤੇ ਦਸਤਾਵੇਜ਼ਾਂ ਬਾਰੇ ਪੁੱਛਿਆ। ਜਦੋਂ ਈਡੀ ਅਧਿਕਾਰੀਆਂ ਨੂੰ ਲੱਗਾ ਕਿ ਆਸ਼ੂ ਉਨ੍ਹਾਂ ਦੇ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ ਅਤੇ ਉਹ ਸਾਬਕਾ ਮੰਤਰੀ ਦੇ ਜਵਾਬਾਂ ਤੋਂ ਅਸੰਤੁਸ਼ਟ ਹਨ ਤਾਂ ਉਨ੍ਹਾਂ ਨੇ ਸ਼ਾਮ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ।