Gurdwara Sri Fatehgarh Sahib

ਮੁੱਖ ਮੰਤਰੀ ਚੰਨੀ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੀ ਫਤਹਿਗੜ੍ਹ ਸਾਹਿਬ 27 ਦਸੰਬਰ 2021: ਸ਼੍ਰੀ ਫਤਹਿਗੜ੍ਹ ਸਾਹਿਬ (Shri Fatehgarh Sahib) ਵਿਖੇ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਗੁਰਦੁਆਰਾ ਸ਼੍ਰੀ ਫਤਿਹਗਡ਼੍ਹ ਸਾਹਿਬ (Shri Fatehgarh Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੇ,ਇਸ ਮੌਕੇ ਜਿਥੇ ਉਨ੍ਹਾਂ ਮਹਾਨ ਸ਼ਹੀਦੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਥੇ ਹੀ ਲੰਗਰ ਵਿੱਚ ਵੀ ਸੇਵਾ ਨਿਭਾਈ |

ਪੱਤਰਕਾਰਾਂ ਨੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਫਤਿਹਗਡ਼੍ਹ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਜੀ ਦੇ ਨਾਮ ਤੇ ਇੱਕ ਯਾਦਗਾਰ ਬਣਾਏ ਜਾਣ ਦਾ ਐਲਾਨ ਕੀਤਾ ਅਤੇ ਨਾਲ ਹੀ ਉਨ੍ਹਾਂ ਚਮਕੌਰ ਸਾਹਿਬ ਨੂੰ ਫਤਿਹਗੜ੍ਹ ਸਾਹਿਬ ਦੇ ਰਾਸਤੇ ਰਾਹੀ ਨੈਸ਼ਨਲ ਹਾਈਵੇ ਦੇ ਨਾਲ ਜੋੜੇ ਜਾਣ ਦੀ ਵੀ ਗੱਲ ਆਖੀ ਜਿਸ ਦਾ ਨਾਮ ਮਾਤਾ ਗੁਜਰੀ ਜੀ ਦੇ ਨਾਮ ਤੇ ਰੱਖੇ ਜਾਣ ਦਾ ਐਲਾਨ ਕੀਤਾ| ਉਨ੍ਹਾਂ ਨੇ ਦੱਸਿਆ ਕਿ ਸਡ਼ਕ ਨੂੰ ਨੈਸ਼ਨਲ ਹਾਈਵੇ ਦਾ ਦਰਜਾ ਦੇਣ ਲਈ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਲਦ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ|

 

Scroll to Top