ਚੰਡੀਗੜ੍ਹ 02 ਅਗਸਤ 2024: ਪੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ (Indian hockey team) ਜਿੱਤ ਦੀ ਲੀਹ ‘ਤੇ ਵਾਪਸ ਆ ਗਈ ਹੈ | ਭਾਰਤੀ ਹਾਕੀ ਟੀਮ ਨੇ ਅੱਜ ਆਸਟਰੇਲੀਆ ਨੂੰ 3-2 ਨਾਲ ਹਰਾ ਦਿੱਤਾ | ਖਾਸ ਗੱਲ ਇਹ ਹੈ ਕਿ ਭਾਰਤ ਨੇ ਓਲੰਪਿਕ ਦੇ ਇਤਿਹਾਸ ‘ਚ 52 ਸਾਲਾਂ ਬਾਅਦ ਆਸਟਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ 1972 ‘ਚ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਜਿੱਤ ਦਰਜ ਕੀਤੀ ਸੀ।
ਮੈਚ ‘ਚ ਅਭਿਸ਼ੇਕ ਨੇ ਪਹਿਲੇ ਕੁਆਰਟਰ ਦੇ 12ਵੇਂ ਮਿੰਟ ਚ ਗੋਲ ਕੀਤਾ ਅਤੇ ਰਮਨਪ੍ਰੀਤ ਸਿੰਘ ਨੇ 13ਵੇਂ ਮਿੰਟ ‘ਚ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਤੀਜੇ ਕੁਆਰਟਰ ‘ਚ ਹਰਮਨਪ੍ਰੀਤ ਸਿੰਘ ਨੇ 32ਵੇਂ ਮਿੰਟ ‘ਚ ਪੈਨਲਟੀ ਸਟਰੋਕ ’ਤੇ ਗੋਲ ਕਰਕੇ ਜਿੱਤ ਪੱਕੀ ਕਰ ਦਿੱਤੀ ।