ਚੰਡੀਗੜ, 5 ਅਗਸਤ 2024: ਅੰਮ੍ਰਿਤਸਰ ਪੁਲਿਸ (Amritsar Police) ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ‘ਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭਾਰਤੀ ਖੇਤਰ ‘ਚ ਸਪਲਾਈ ਕਰ ਰਿਹਾ ਸੀ |
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ (Amritsar Police) ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਕਤ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 2 ਗਲਾਕ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ।
Special drives ahead of #IndependenceDay yield results!
In an intelligence-based operation, the State Special Operation Cell (#SSOC), Amritsar, busted a cross-border smuggling module by apprehending Rajwant Singh @ Raju.
The accused has been in contact with #Pakistan-based… pic.twitter.com/TSKSiSpTqv
— DGP Punjab Police (@DGPPunjabPolice) August 5, 2024