ਚੰਡੀਗੜ੍ਹ, 06 ਅਗਸਤ 2024: ਚੰਡੀਗੜ੍ਹ (Chandigarh) ਦੇ ਪਿੰਡ ਮਲੋਆ ਸਥਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਚਾਰ ਵਿਦਿਆਰਥੀਆਂ ਨੇ ਇੱਕ ਵਿਦਿਆਰਥੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ‘ਚ ਉਕਤ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਜ਼ਖਮੀ ਲੜਕਾ 11ਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ | ਇਸ ਕਾਰਨ ਹੰਗਾਮਾ ਹੋ ਗਿਆ ਅਤੇ ਭੀੜ ਇਕੱਠੀ ਹੋ ਗਈ। ਘਟਨਾ ਤੋਂ ਬਾਅਦ ਚਾਰ ਨਬਾਲਗ ਵਿਦਿਆਰਥੀ ਉਥੋਂ ਫਰਾਰ ਹੋ ਗਏ। ਜ਼ਖ਼ਮੀ ਵਿਦਿਆਰਥੀ ਨੂੰ ਇਲਾਜ ਲਈ ਸੈਕਟਰ 16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਅਗਸਤ 17, 2025 12:59 ਬਾਃ ਦੁਃ