Toll Plazas

Toll Plazas: ਪੰਜਾਬ ਸਰਕਾਰ ਵੱਲੋਂ ਕੌਮੀ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਬੰਦ

ਚੰਡੀਗੜ੍ਹ, 6 ਅਗਸਤ 2024: ਪੰਜਾਬ ‘ਚ ਕੌਮੀ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ (Toll Plazas) 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਹਨ | ਇਸ ਬਾਰੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਇਸਤੇਮਾਲ ਕਰਨ ਵਾਲਿਆਂ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਹੈ। ਇਨ੍ਹਾਂ ਦੋਵੇਂ ਟੋਲ ਪਲਾਜ਼ਿਆਂ ਕੁੱਲ 87 ਲੱਖ ਰੁਪਏ ਤੋਂ ਪ੍ਰਤੀ ਮਹੀਨਾ ਪ੍ਰਾਪਤ ਹੁੰਦੇ ਸਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ‘ਚ ਬੰਦ ਪਏ ਟੋਲ ਪਲਾਜ਼ਿਆਂ (Toll Plazas) ਦੀ ਗਿਣਤੀ 18 ਹੋ ਗਈ ਹੈ | ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੌਮੀ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ। ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਕਦਮ ਨਾਲ ਪੰਜਾਬ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ |

Scroll to Top