ਚੰਡੀਗੜ੍ਹ, 07 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ | ਦਿੱਲੀ ਏਅਰਪੋਰਟ (Delhi Airport) ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੋਲ੍ਹਿਆ ਜਾਵੇਗਾ | ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ। ਪੰਜਾਬ ਸਰਕਾਰ ਅਤੇ GMR, ਨਵੀਂ ਦਿੱਲੀ ਵਿਚਕਾਰ 12 ਜੂਨ, 2024 ਨੂੰ ਦੋ ਸਾਲਾਂ ਲਈ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਸਨ। ਇਹ ਸੁਵਿਧਾ ਕੇਂਦਰ 24*7 ਕੰਮ ਕਰੇਗਾ |
ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ (Delhi Airport) ‘ਤੇ ਪ੍ਰਵਾਸੀ ਭਾਰਤੀਆਂ ਅਤੇ ਹੋਰ ਯਾਤਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਕੇਂਦਰ ‘ਚ 2 ਇਨੋਵਾ ਕਾਰਾਂ ਹੋਣਗੀਆਂ ਜੋ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਯਾਤਰੀਆਂ ਦੀ ਸਥਾਨਕ ਆਵਾਜਾਈ ‘ਚ ਮੱਦਦ ਕਰਨ ਲਈ ਉਪਲਬੱਧ ਹੋਣਗੀਆਂ।
Read more: ਵਿਨੇਸ਼ ਫੋਗਾਟ ਨੂੰ ਤਕਨੀਕੀ ਆਧਾਰ ‘ਤੇ ਅਯੋਗ ਕਰਾਰ ਦੇਣਾ ਮੰਦਭਾਗਾ: ਰਾਹੁਲ ਗਾਂਧੀ
ਇਸ ਸੁਵਿਧਾ ਕੇਂਦਰ ਤੋਂ ਯਾਤਰੀ/ਰਿਸ਼ਤੇਦਾਰ ਹਵਾਈ ਅੱਡੇ ‘ਤੇ ਲਾਈਟਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮੱਦਦ ਲੈ ਸਕਦੇ ਹਨ। ਐਮਰਜੈਂਸੀ ਦੀ ਸਥਿਤੀ ‘ਚ ਉਪਲਬੱਧਤਾ ਦੇ ਅਧੀਨ, ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਉਪਲਬੱਧ ਕਰਵਾਏ ਜਾਣਗੇ। ਸਹਾਇਤਾ ਕੇਂਦਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਯਾਤਰੀ ਕਿਸੇ ਵੀ ਸਮੇਂ ਸਹਾਇਤਾ ਪ੍ਰਾਪਤ ਕਰਨ ਲਈ ਕਰ ਸਕਦੇ ਹਨ।