Dr. Baljit Kaur

1704 ਬੱਚਿਆਂ ਨੂੰ ਸਪਾਂਸਰਸ਼ਿਪ ਤੇ ਫੌਸਟਰ ਕੇਅਰ ਸਕੀਮ ਤਹਿਤ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਮੋਹਾਲੀ/ਚੰਡੀਗੜ੍ਹ, 07 ਅਗਸਤ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਤਹਿਤ ਹੁਣ ਤੱਕ ਲਗਭਗ 3000 ਅਰਜ਼ੀਆਂ ਪ੍ਰਾਪਤ ਹੋਈਆਂ ਹਨ | ਸਰਕਾਰ ਨੇ ਪੰਜਾਬ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਹਨ।

ਇਸਦੇ ਨਾਲ ਹੀ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਕੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਹਨ | ਉਨ੍ਹਾਂ (Dr. Baljit Kaur) ਕਿਹਾ ਕਿ 31 ਮਾਰਚ 2025 ਤੱਕ 7000 ਬੱਚੇ ਇਸ ਸਕੀਮ ਅਧੀਨ ਕਵਰ ਕੀਤੇ ਜਾਣੇ ਹਨ | ਇਸ ਸਕੀਮ ਅਧੀਨ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਸਦੇ ਨਾਲ ਹੀ ਗੈਰ-ਸਰਕਾਰੀ ਚਾਇਲਡ ਕੇਅਰ ਸੰਸਥਾਵਾਂ ਨੂੰ 37.75 ਲੱਖ ਰਪਏ ਵੰਡੇ ਹਨ ਅਤੇ ਗੈਰ-ਸਰਕਾਰੀ ਅਡਾਪਸ਼ਨ ਏਜੰਸੀਆਂ ਨੂੰ 26.72 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ |

Scroll to Top