Indian hockey team

CM ਭਗਵੰਤ ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਲਈ 1-1 ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਚੰਡੀਗੜ੍ਹ, 8 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕ 2024 ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਭਾਰਤੀ ਹਾਕੀ ਟੀਮ (Indian hockey team) ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਨੇ ਕਾਂਸੀ ਦੇ ਤਮਗੇ ਲਈ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ

ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਓਲੰਪਿਕ ਖੇਡਾਂ ‘ਚ ਸ਼ਾਨਦਾਰ ਖੇਡ ਖੇਡੀ ਹੈ । ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ 1-1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ 52 ਸਾਲਾਂ ਬਾਅਦ ਪਹਿਲੀ ਵਾਰ ਭਾਰਤ ਨੇ ਲਗਾਤਾਰ ਦੋ ਵਾਰ ਉਲੰਪਿਕ ਖੇਡਾਂ ‘ਚ ਹਾਕੀ ‘ਚ ਤਮਗੇ ਜਿੱਤੇ ਹਨ। ਭਾਰਤ ਨੇ ਹੁਣ ਟੋਕੀਓ ਅਤੇ ਪੈਰਿਸ ‘ਚ ਹੋਈਆਂ ਓਲੰਪਿਕ ਖੇਡਾਂ ‘ਚ ਲਗਾਤਾਰ ਦੋ ਤਮਗੇ ਜਿੱਤੇ ਹਨ। ਇਸ ਤੋਂ ਪਹਿਲਾਂ 1968 ‘ਚ ਮੈਕਸੀਕੋ ਅਤੇ 1972 ‘ਵਿੱਚ ਮਿਊਨਿਖ ‘ਚ ਲਗਾਤਾਰ ਦੋ ਤਮਗੇ ਜਿੱਤੇ ਸਨ।

Scroll to Top