ਚੰਡੀਗੜ੍ਹ, 09 ਅਗਸਤ 2024: ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ।ਉਹ ਅੱਜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਜ਼ਮਾਨਤ ਲਈ ਸਿਸੋਦੀਆ ਨੂੰ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਜਿਕਰਯੋਗ ਹੈ ਕਿ ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ‘ਚ ਬੰਦ ਹਨ।
ਸਿਸੋਦੀਆ (Manish Sisodia) ਨੂੰ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਮਿਲ ਹੈ। ਜਿਕਰਯੋਗ ਹੈ ਸਿਸੋਦੀਆ ਨੂੰ ਸੀਬੀਆਈ ਤੇ ਈਡੀ ਦੋਵਾਂ ਮਾਮਲਿਆਂ ‘ਚ ਜ਼ਮਾਨਤ ਮਿਲੀ ਹੈ। ਸੀਬੀਆਈ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ‘ਚ ਪਿਛਲੇ ਸਾਲ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਫਿਰ 9 ਮਾਰਚ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕੀਤਾ ਸੀ |