ਚੰਡੀਗੜ੍ਹ, 12 ਅਗਸਤ 2024: ਸ਼ੰਭੂ ਬਾਰਡਰ (Shambhu border) ਖੋਲ੍ਹਣ ਸਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ | ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਹੈ। ਇਸ ਤੋਂ ਇਲਾਵਾ ਐਂਬੂਲੈਂਸਾਂ, ਬਜ਼ੁਰਗਾਂ, ਬੀਬੀਆਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਵੀ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਦੋਵੇਂ ਪਾਸੇ ਇਕ-ਇਕ ਲੇਨ ਖੋਲ੍ਹਣ ਲਈ ਕਿਹਾ ਹੈ। ਸੁਪਰੀਮ ਕੋਰਟ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ਨਾਲ ਗੱਲ ਕਰਨ ਲਈ ਕਮੇਟੀ ਬਣਾਏਗੀ।
ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧ ‘ਚ ਇੱਕ ਹਫ਼ਤੇ ‘ਚ ਬੈਠਕ ਕਰਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਸੁਪਰੀਮ ਕੋਰਟ 22 ਅਗਸਤ ਨੂੰ ਸੁਣਵਾਈ ਕਰੇਗਾ। ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ (Shambhu border) ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ।