ਚੰਡੀਗੜ੍ਹ, 13 ਅਗਸਤ 2024: ਸੁਪਰੀਮ ਕੋਰਟ ਨੇ ਅੱਜ ਯੋਗ ਗੁਰੂ ਸਵਾਮੀ ਰਾਮਦੇਵ (Ramdev) ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ (Balakrishna) ਨੂੰ ਭੁਲੇਖਾ ਪਾਉ ਇਸ਼ਤਿਹਾਰਬਾਜ਼ੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ | ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਦੋਵਾਂ ਵਿਰੁੱਧ ਅਦਾਲਤੀ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਨੇ 14 ਮਈ ਨੂੰ ਮਾਣਹਾਨੀ ਨੋਟਿਸ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ, ਜਿਸ ਨੇ ਪਤੰਜਲੀ ‘ਤੇ ਕੋਵਿਡ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਮੈਡੀਕਲ ਅਭਿਆਸ ਦੇ ਖ਼ਿਲਾਫ ਮਾਣਹਾਨੀ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ।