drug smuggling case

ਪੰਜਾਬ ਪੁਲਿਸ ਤੇ NCB ਨੇ ਇਕ ਵਿਅਕਤੀ ਨੂੰ ਨਸ਼ਾ ਤਸਕਰੀ ਮਾਮਲੇ ‘ਚ ਡਿਬਰੂਗੜ੍ਹ ਜੇਲ੍ਹ ਭੇਜਿਆ

ਚੰਡੀਗੜ੍ਹ, 13 ਅਗਸਤ 2024: ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨਾਲ ਸਾਂਝੇ ਆਪ੍ਰੇਸ਼ਨ ‘ਚ ਪੰਜਾਬ ਤੋਂ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਮਾਮਲੇ (drug smuggling case) ‘ਚ ਹਿਰਾਸਤ ‘ਚ ਲਿਆ ਹੈ | ਮਿਲੀ ਜਾਣਕਾਰੀ ਮੁਤਾਬਕ ਹਿਰਾਸਤ ‘ਚ ਲਏ ਗਏ ਵਿਅਕਤੀ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੱਲਾ ਵਾਸੀ ਗੁਰਦਾਸਪੁਰ ਸ਼ਹਿਰੀ ਵਜੋਂ ਹੋਈ ਹੈ।

ਉਕਤ ਮੁਲਜ਼ਮ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ (drug smuggling case) ਦੀ ਰੋਕਥਾਮ ਦੀ ਧਾਰਾ 3(1) ਦੇ ਤਹਿਤ ਕਾਰਵਾਈ ਕੀਤੀ ਹੈ। ਇਹ ਪਹਿਲਾ ਮਾਮਲਾ ਹੈ ਜਦੋਂ ਕਿਸੇ ਨੂੰ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਹਿਰਾਸਤ ‘ਚ ਲੈ ਕੇ ਕਿਸੇ ਹੋਰ ਸੂਬੇ ਦੀ ਜੇਲ੍ਹ ‘ਚ ਤਬਦੀਲ ਕੀਤਾ ਗਿਆ ਹੋਵੇ | ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ। ਮੁਲਜ਼ਮ ‘ਤੇ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ‘ਚ ਸ਼ਾਮਲ ਹੋਣ ਦੇ ਦੋਸ਼ ਹਨ।

Scroll to Top