BSF

Punjab: ਤਰਨ ਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ BSF ਵੱਲੋਂ ਇੱਕ ਘੁਸਪੈਠੀਈਆ

ਚੰਡੀਗੜ੍ਹ, 13 ਅਗਸਤ 2024: ਪੰਜਾਬ ਦੇ ਤਰਨ ਤਾਰਨ ‘ਚ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਤਰਨ ਤਾਰਨ (tarn taran) ਜ਼ਿਲ੍ਹੇ ਦੇ ਸਰਹੱਦੀ ਪਿੰਡ ਡਲ ਕੋਲ ਪੈਂਦੇ ਇਲਾਕੇ ‘ਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਆ ਰਿਹਾ ਸੀ |

ਇਸ ਦੌਰਾਨ ਵਾਰ-ਵਾਰ ਚੁਣੌਤੀਆਂ ਦੇਣ ਦੇ ਬਾਵਜੂਦ ਵਾਪਸ ਨਹੀਂ ਪਰਤਿਆ ਅਤੇ ਉਹ ਭਾਰਤੀ ਸਰਹੱਦ ‘ਚ ਦਾਖਲ ਹੋ ਗਿਆ ਸੀ | ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦ ‘ਤੇ ਜਾਰੀ ਅਲਰਟ ਦੇ ਮੱਦੇਨਜ਼ਰ ਬੀਐਸਐਫ (BSF) ਦੇ ਜਵਾਨਾਂ ਨੇ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ। ਫਿਲਹਾਲ ਬੀਐਸਐਫ ਦੇ ਜਵਾਨਾਂ ਨੇ ਉਸਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

Scroll to Top