Appointment letters

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 417 ਨਵੇਂ ਮੁਲਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 13 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letters) ਸੌਂਪੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਹੁਣ ਵਿਦੇਸ਼ਾਂ ‘ਚ ਰੁਜ਼ਗਾਰ ਕਰਨ ਦੀ ਬਜਾਏ ਪੰਜਾਬ ‘ਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ।

ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਪੰਜਾਬ ‘ਚ ਬਿਨਾਂ ਸਿਫਾਰਸ਼ ਅਤੇ ਰਿਸ਼ਵਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਸੂਬੇ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜੋ ਨੌਜਵਾਨਾਂ ਦਾ ਹੱਕ ਹੈ |

ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਨਵੇਂ ਭਰਤੀ ਹੋਏ 417 ਨੌਜਵਾਨਾਂ ਨੂੰ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਕੂਲ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਸਮਾਜਿਕ ਸੁਰੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਕਰ ਤੇ ਆਬਕਾਰੀ, ਸਿਹਤ ਤੇ ਪਰਿਵਾਰ ਭਲਾਈ, ਵਿੱਤ ਵਿਭਾਗ, ਉਦਯੋਗ ਤੇ ਵਪਾਰ ਅਤੇ ਪਸ਼ੂ ਪਾਲਣ ਵਿਭਾਗ ‘ਚ ਨਿਯੁਕਤੀ ਪੱਤਰ (Appointment letters) ਸੌਂਪੇ ਹਨ ।

ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਨ੍ਹਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਉਨ੍ਹਾਂ ਤੋਂ ਹੁਣ 25 ਆਗੂ ਵੀ ਇਕੱਠੇ ਨਹੀਂ ਹੋ ਰਹੇ।

Scroll to Top