ਚੰਡੀਗੜ੍ਹ, 13 ਅਗਸਤ 2024: ਕੋਲਕਾਤਾ (Kolkata) ਦੇ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੱਕ ਬੀਬੀ ਸਿਖਿਆਰਥੀ ਡਾਕਟਰ ਦੇ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ | ਇਸ ਮਾਮਲੇ ‘ਚ ਕਲਕੱਤਾ ਹਾਈ ਕੋਰਟ (Calcutta High Court) ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੇ ਹੁਕਮ ਦਿੱਤੇ ਹਨ | ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਤੁਰੰਤ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਹਫ਼ਤਿਆਂ ਬਾਅਦ ਹੋਵੇਗੀ।
ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ (Kolkata) ਦੇ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੱਕ ਬੀਬੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ ਦੇਸ਼ ਭਰ ‘ਚ ਰੋਸ ਪ੍ਰਰਦਸ਼ਨ ਹੋ ਰਹੇ ਹਨ ਅਤੇ ਲਗਾਤਰ ਪੀੜਤ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ । ਮੈਡੀਕਲ ਕਾਲਜ ਦੇ ਡਾਕਟਰ ਅਤੇ ਵਿਦਿਆਰਥੀ ਲਗਾਤਾਰ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕਰ ਰਹੇ ਹਨ।