Bhagwant mann

CM ਭਗਵੰਤ ਮਾਨ ਨੇ NHAI ਸੰਬੰਧੀ ਮਾਮਲੇ ‘ਚ ਕੇਂਦਰੀ ਮੰਤਰੀ ਨੀਤੀਨ ਗਡਕਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 13 ਅਗਸਤ, 2024: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨੀਤੀਨ ਗਡਕਰੀ ਨੂੰ ਚਿੱਠੀ ਲਿਖ ਕੇ ਜਵਾਬ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦੇਸ਼ ਅਤੇ ਸੂਬੇ ਦੋਵਾਂ ਲਈ NHAI ਪ੍ਰੋਜੈਕਟਾਂ ਦੀ ਮਹੱਤਤਾ ਨੂੰ ਪੂਰੀ ਤਰ੍ਹਾਂ ਸਮਝਦੇ ਹਾਂ ਅਤੇ ਅਸੀਂ ਇਹਨਾਂ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹਾਂ। ਸੂਬਾ ਸਰਕਾਰ ਭੂਮੀ ਐਕਵਾਇਰ ਅਤੇ ਹੋਰ ਸਬੰਧਤ ਮਾਮਲਿਆਂ ‘ਚ NHAI ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ।

ਉਨ੍ਹਾਂ (Bhagwant Mann) ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਦਰਸਾਏ ਦੋਵਾਂ ਮਾਮਲਿਆਂ ਵਿੱਚ, ਸਥਾਨਕ ਪੁਲਿਸ ਨੇ ਤੁਰੰਤ ਕਾਨੂੰਨ ਦੇ ਸੰਬੰਧਿਤ ਉਪਬੰਧਾਂ ਦੇ ਤਹਿਤ ਐਫਆਈਆਰ ਦਰਜ ਕੀਤੀਆਂ ਹਨ । ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਮਾਮਲਿਆਂ ‘ਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਹਾਲਾਂਕਿ, ਜਾਂਚ ‘ਤੇ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ NHAI ਠੇਕੇਦਾਰ ਦੁਆਰਾ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਦੂਜੀ ਘਟਨਾ ਠੇਕੇਦਾਰ ਦੁਆਰਾ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਏ ਦਾ ਭੁਗਤਾਨ ਨਾ ਕਰਨ ਸੀ। ਇਸ ਤਰ੍ਹਾਂ ਦੋਵੇਂ ਮਾਮਲੇ ਠੇਕੇਦਾਰ ਦੇ ਕਾਰਨਾਂ ਕਰਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਜ਼ਮੀਨ ਕਿਸਾਨਾਂ ਦੀਮਾਂ ਸਮਾਨ ਹੈ ਅਤੇ ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ ਹੈ | ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦੇ ਸਹੀ ਭਾਅ ਮਿਲਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਾਡੇ ਅਫ਼ਸਰ NHAI ਦੇ ਪ੍ਰੋਜੈਕਟ ਪੂਰੇ ਕਰਵਾਉਣ ਲਈ ਕਿਸਾਨਾਂ ਨਾਲ ਬੈਠਕ ਕਰ ਰਹੇ ਹਨ |

 

Scroll to Top