Punjab Police

Punjab Police: ਪੰਜਾਬ ਪੁਲਿਸ ਵੱਲੋਂ ਦੋ ਜਣੇ 4 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ 2024: ਪੰਜਾਬ ਪੁਲਿਸ (Punjab Police) ਨੇ ਅਗਾਮੀ ਆਜ਼ਾਦੀ ਦਿਹਾੜੇ ਮੱਦੇਨਜਰ ਵਿਸ਼ੇਸ਼ ਮੁਹਿੰਮ ਚਲਾਈ ਹੈ | ਇਸ ਤਹਿਤਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤਰਨ ਤਾਰਨ ਦੇ ਚਬਾਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ ਅਤੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਫੜੇ ਗਏ ਸ਼ੱਕੀ ਵਿਅਕਤੀਆਂ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਅਤੇ ਨਵਤੇਜ ਸਿੰਘ ਵਾਸੀ ਪਿੰਡ ਠੱਠਾ (ਤਰਨ ਤਾਰਨ) ਵਜੋਂ ਹੋਈ ਹੈ | ਪੁਲਿਸ ਨੇ ਇਨ੍ਹਾਂ ਤੋਂ ਚਾਰ 9 ਐਮਐਮ ਗਲਾਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਹੌਂਡਾ ਡੀਲਕਸ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ76ਏ8099 ਜ਼ਬਤ ਕੀਤਾ ਹੈ |

ਪੁਲਿਸ (Punjab Police) ਮੁਤਾਬਕ ਇਹ ਸ਼ੱਕੀ ਵਿਅਕਤੀ ਵੱਖ-ਵੱਖ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ‘ਚ ਹਨ ਅਤੇ ਹਾਲ ਹੀ ‘ਚ ਤਸਕਰੀ ਹਥਿਆਰਾਂ ਦੀ ਇੱਕ ਖੇਪ ਖਰੀਦੀ ਸੀ, ਜਿਸ ਨੂੰ ਉਹ ਆਪਣੇ ਮੋਟਰਸਾਈਕਲ ‘ਤੇ ਚਬਾਲ ਨੇੜੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਨਜਦੀਕ ਇੱਕ ਪਾਰਟੀ ਨੂੰ ਦੇਣ ਜਾ ਰਹੇ ਸਨ । ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਘੇਰਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ।

Scroll to Top