ਚੰਡੀਗੜ੍ਹ, 14 ਅਗਸਤ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੱਜ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ | ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੀਐੱਮ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 23 ਅਗਸਤ ਤੱਕ ਜਵਾਬ ਮੰਗਿਆ ਹੈ |
ਇਸਤੋਂ ਬਾਅਦ ਮਾਮਲੇ ਦੀ ਸੁਣਵਾਈ 23 ਅਗਸਤ ਤੱਕ ਟਾਲ ਦਿੱਤੀ ਹੈ | ਸੀਐੱਮ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸੀਬੀਆਈ (CBI) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।