PM Modi

Independence Day: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ, ਕਿਹਾ-“ਅਸੀਂ ਫਿਰਕੂ ਸਿਵਲ ਕੋਡ ‘ਚ 75 ਸਾਲ ਗੁਜ਼ਾਰੇ”

ਚੰਡੀਗੜ੍ਹ, 15 ਅਗਸਤ 2024: ਦੇਸ਼ ‘ਚ ਅੱਜ 78ਵਾਂ ਆਜ਼ਾਦੀ ਦਿਹਾੜੇ (Independence Day) ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਲਾਲ ਕਿਲ੍ਹੇ ਤੋਂ ਲਗਾਤਾਰ 11ਵੀਂ ਵਾਰ ਤਿਰੰਗਾ ਝੰਡਾ ਲਹਿਰਾਇਆ ਹੈ । ਇਸ ਦੇ ਨਾਲ ਹੀ ਆਪਣੇ ਸੰਬੋਧਨ ‘ਚ ਪੀਐੱਮ ਮੋਦੀ ਨੇ ਇਸ਼ਾਰਿਆਂ ਰਾਹੀਂ ਬੰਗਾਲ ‘ਚ ਹੋਈ ਘਟਨਾ ‘ਤੇ ਗੁੱਸਾ ਜ਼ਾਹਿਰ ਕੀਤਾ ਹੈ । ਉਨ੍ਹਾਂ ਨੇ ਬੀਬੀਆਂ ਵਿਰੁੱਧ ਹੋ ਰਹੇ ਅਪਰਾਧਾਂ ਦਾ ਮੁੱਦਾ ਵੀ ਉਠਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਬੀਆਂ ਵਿਰੁੱਧ ਅਪਰਾਧਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ |

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਯੂਨੀਫਾਰਮ ਸਿਵਲ ਕੋਡ, ਬੰਗਲਾਦੇਸ਼ ਦੀ ਸਥਿਤੀ, ਬੁਨਿਆਦੀ ਢਾਂਚੇ ਦੇ ਵਿਕਾਸ, ਆਮ ਮਨੁੱਖਤਾ ਦੀਆਂ ਸਮੱਸਿਆਵਾਂ ਦਾ ਹੱਲ, ਨਿਵੇਸ਼ ਆਦਿ ਵਰਗੇ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਲਾਲ ਕਿਲ੍ਹੇ ਦੀ ਪਰਿਕਰਮਾ ਤੋਂ ਕਿਹਾ, ‘ਸਾਡੇ ਦੇਸ਼ ‘ਚ ਯੂਨੀਫਾਰਮ ਸਿਵਲ ਕੋਡ ਦੀ ਚਰਚਾ ਚੱਲ ਰਹੀ ਹੈ। ਦੇਸ਼ ਦੀ ਸੁਪਰੀਮ ਕੋਰਟ ਵੀ ਸਾਡੇ ਤੋਂ ਯੂਨੀਫਾਰਮ ਸਿਵਲ ਕੋਡ ਲਈ ਕਹਿ ਰਹੀ ਹੈ ਅਤੇ ਇਹ ਦੇਸ਼ ਦੇ ਸੰਵਿਧਾਨ ਨਿਰਮਾਤਾਵਾਂ ਦਾ ਸੁਪਨਾ ਵੀ ਸੀ। ਉਨ੍ਹਾਂ ਕਿਹਾ ਅਸੀਂ ਫਿਰਕੂ ਸਿਵਲ ਕੋਡ ‘ਚ 75 ਸਾਲ ਗੁਜ਼ਾਰ ਚੁੱਕੇ ਹਾਂ, ਹੁਣ ਸਾਨੂੰ ਧਰਮ ਨਿਰਪੱਖ ਸਿਵਲ ਕੋਡ ਵੱਲ ਵਧਣਾ ਪਵੇਗਾ।

ਉਨ੍ਹਾਂ ਕਿਹਾ ਕਿ ‘ਬੰਗਲਾਦੇਸ਼ ‘ਚ ਜੋ ਵੀ ਹੋਇਆ ਹੈ, ਗੁਆਂਢੀ ਦੇਸ਼ ਹੋਣ ਕਾਰਨ ਅਸੀਂ ਸਥਿਤੀ ਨੂੰ ਲੈ ਕੇ ਚਿੰਤਤ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਛੇਤੀ ਹੀ ਹਲਾਤ ਆਮ ਵਾਂਗ ਹੋ ਜਾਣਗੇ।’ ਇਸ ਦੇ ਲਈ ਬੱਚਿਆਂ ਦੇ ਪੋਸ਼ਣ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਅਸੀਂ ਰਾਸ਼ਟਰੀ ਪੋਸ਼ਣ ਮਿਸ਼ਨ ਸ਼ੁਰੂ ਕੀਤਾ ਹੈ। ਦੇਸ਼ ਵਾਸੀਓ, ਸਾਡੀ ਖੇਤੀ ਪ੍ਰਣਾਲੀ ਨੂੰ ਬਦਲਣ ਦੀ ਲੋੜ ਹੈ।

Scroll to Top