CM Nayab Singh

ਕੁਰੂਕਸ਼ੇਤਰ ‘ਚ 78ਵੇਂ ਆਜ਼ਾਦੀ ਦਿਹਾੜੇ ‘ਤੇ CM ਨਾਇਬ ਸਿੰਘ ਨੇ ਝੰਡਾ ਲਹਿਰਾਇਆ

ਚੰਡੀਗੜ੍ਹ, 15 ਅਗਸਤ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh) ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਹਰਿਆਣਾ ਸਦਭਾਵਨਾ, ਬਰਾਬਰ ਵਿਕਾਸ, ਸਹਿਣਸ਼ੀਲਤਾ ਦੇ ਨਾਲ-ਨਾਲ ਅਜਿਹੇ ਬਦਲਾਅ ਦਾ ਗਵਾਹ ਰਿਹਾ ਹੈ, ਜਿਸ ਨੇ ਹਰ ਵਿਅਕਤੀ ਦਾ ਜੀਵਨ ਸਰਲ ਅਤੇ ਸੁਗਮ ਬਣਾਇਆ ਹੈ।

ਇਨ੍ਹਾਂ 10 ਸਾਲਾਂ ‘ਚ ਮੌਜੂਦਾ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵਿਤਕਰੇ ਭਰੇ ਸਿਸਟਮ ਤੋਂ ਮੁਕਤ ਕਰਵਾਇਆ ਹੈ। ਅਸੀਂ ਨੌਜਵਾਨਾਂ ਨੂੰ ਡਰ, ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਤੋਂ, ਵਿਕਾਸ ਵਿੱਚ ਅਸਮਾਨਤਾ ਦਾ ਕਾਰਨ ਬਣਨ ਵਾਲੇ ਖੇਤਰਵਾਦ ਤੋਂ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਵਿੱਚ ਕੀਤੇ ਜਾਂਦੇ ਬੇਸ਼ੁਮਾਰ ਖਰਚਿਆਂ ਤੋਂ ਮੁਕਤ ਕੀਤਾ ਹੈ। ਲੋਕਾਂ ਨੂੰ ਦਫ਼ਤਰਾਂ, ਅਰਜ਼ੀਆਂ ਅਤੇ ਦਸਤਾਵੇਜ਼ਾਂ ਤੋਂ ਆਜ਼ਾਦੀ ਦਿੱਤੀ ਗਈ ਹੈ ਅਤੇ ਉੱਦਮੀਆਂ ਅਤੇ ਕਾਰੋਬਾਰੀਆਂ ਨੂੰ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੈਣ ਲਈ ਲਾਲ ਫੀਤਾਸ਼ਾਹੀ ਤੋਂ ਮੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ (CM Nayab Singh) ਵੀਰਵਾਰ ਨੂੰ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਜ਼ਿਲਾ ਕੁਰੂਕਸ਼ੇਤਰ ‘ਚ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਰਾਸ਼ਟਰੀ ਗਾਨ ਨਾਲ ਝੰਡਾ ਲਹਿਰਾਇਆ ਅਤੇ ਸੂਬੇ ਦੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਪਣਾ ਸੰਦੇਸ਼ ਦਿੱਤਾ |

ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਯੋਗਦਾਨ ਪਾਉਣ ਵਾਲੇ ਅਤੇ ਕੁਰਬਾਨੀਆਂ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਯਾਦ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦੀ ਸਮਾਰਕ ਵਿਖੇ ਬਹਾਦਰ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਪਰੇਡ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੰਦੇ ਹੋਏ ਸਟੇਜ ਦੇ ਸਾਹਮਣੇ ਤੋਂ ਗੁਜ਼ਰਿਆ।

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਲੋਕਾਂ ਨੇ ਆਜ਼ਾਦੀ ਅੰਦੋਲਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। 1857 ਦਾ ਇਨਕਲਾਬ ਅੰਬਾਲਾ ਛਾਉਣੀ ਤੋਂ ਸ਼ੁਰੂ ਹੋਇਆ ਸੀ। ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਲਈ ਅੰਬਾਲਾ ਛਾਉਣੀ ਵਿਖੇ 538 ਕਰੋੜ ਰੁਪਏ ਦੀ ਲਾਗਤ ਨਾਲ ਫਰੀਡਮ ਫਾਈਟਰ ਮੈਮੋਰੀਅਲ ਦਾ ਨਿਰਮਾਣ ਅੰਤਿਮ ਪੜਾਅ ‘ਤੇ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਹਰਿਆਣਾ ਦੇ ਸੂਰਬੀਰਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਸਾਡੇ ਜਵਾਨਾਂ ਨੇ 1962, 1965, 1971 ਦੇ ਵਿਦੇਸ਼ੀ ਹਮਲਿਆਂ ਅਤੇ ਆਪਰੇਸ਼ਨ ਕਾਰਗਿਲ ਯੁੱਧ ਦੌਰਾਨ ਬਹਾਦਰੀ ਦੀ ਸ਼ਾਨਦਾਰ ਮਿਸਾਲ ਕਾਇਮ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਪਿਛਲੇ ਜੁਲਾਈ ਤੋਂ ਵਧਾ ਕੇ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਅਸੀਂ ਜੰਗ ‘ਚ ਸ਼ਹੀਦ ਹੋਏ ਫੌਜੀ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਹੈ। ਸ਼ਹੀਦੀ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਸ਼ਹੀਦਾਂ ਦੇ 415 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਅਸੀਂ ਹਰਿਆਣਾ ਸਰਕਾਰ ਦੀਆਂ ਸਿੱਧੀਆਂ ਭਰਤੀਆਂ ਵਿੱਚ ਅਗਨੀਵੀਰ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਵੀ ਫੈਸਲਾ ਕੀਤਾ ਹੈ।

Scroll to Top