by-elections

Punjab News: ਪੰਜਾਬ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਦੀ ਤਾਰੀਖ਼ ਦਾ ਅੱਜ ਹੋ ਸਕਦੈ ਐਲਾਨ

ਚੰਡੀਗੜ੍ਹ, 16 ਅਗਸਤ 2024: ਪੰਜਾਬ ‘ਚ ਅੱਜ ਵਿਧਾਨ ਸਭਾ ਜ਼ਿਮਨੀ ਚੋਣਾਂ (By-elections) ਦੀ ਤਾਰੀਖ਼ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਅੱਜ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਕੇ ਕੁਝ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰੇਗਾ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ | ਇਨ੍ਹਾਂ ‘ਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਸ਼ਾਮਲ ਹਨ | ਇਸਦੇ ਨਾਲ ਹੀ ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ |

ਸ਼੍ਰੋਮਣੀ ਅਕਾਲੀ ਦਲ ਦੇ ਬੰਗਾ ਤੋਂ ਦੋ ਵਾਰ ਵਿਧਾਇਕ ਰਹੇ ਡਾ: ਸੁਖਵਿੰਦਰ ਸੁੱਖੀ (MLA Sukhwinder Sukhi) ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ | ਹੁਣ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ | ਜੇਕਰ ਸੁਖਵਿੰਦਰ ਸੁੱਖੀ ਵੱਲੋਂ ਆਪਣੇ ਅਹੁਦੇ ਅਸਤੀਫਾ ਦਿੰਦੇ ਹਨ ਤਾਂ ਫਿਰ ਪੰਜਾਬ ‘ਚ ਚਾਰ ਦੀ ਬਜਾਏ ਪੰਜ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਸਕਦੀਆਂ ਹਨ |

Scroll to Top