Jaggu Bhagwanpuria

ਜਲੰਧਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ 4 ਮੈਂਬਰ ਕੀਤੇ ਕਾਬੂ, ਅਸਲਾ ਬਰਾਮਦ

ਚੰਡੀਗੜ੍ਹ, 16 ਅਗਸਤ 2024: ਜਲੰਧਰ ਪੁਲਿਸ ਨੇ ਅੱਜ ਬਦਮਾਸ਼ ਜੱਗੂ ਭਗਵਾਨਪੁਰੀਆ (Jaggu Bhagwanpuria) ਗੈਂਗ ਦੇ 4 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਧਾਂ ਵਿਰੁੱਧ ਚਲਾਈ ਅੰਤਰ-ਸ਼ਹਿਰੀ ਕਾਰਵਾਈ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ |

ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਦੀ ਟੀਮ ਵੱਲੋਂ ਫੜੇ ਗਏ ਮੁਲਜ਼ਮਾਂ ਤੋਂ 1 ਰਿਵਾਲਵਰ, 2 ਪਿਸਤੌਲ, 1 ਗਲੋਕ ਪਿਸਤੌਲ 9 ਐਮ.ਐਮ., 4 ਜਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਹਨ | ਪੁਲਿਸ ਮੁਤਾਬਕ ਮੁੱਢਲੀ ਪੜਤਾਲ ਤੋਂ ਪਤਾ ਲੱਗਿਆ ਹੈ ਕਿ ਇਨ੍ਹਾਂ ਨੂੰ ਜਰਮਨੀ ਸਥਿਤ ਅਮਨ ਉਰਫ਼ ਅੰਦਾ ਦਾ ਸਮਰਥਨ ਪ੍ਰਾਪਤ ਸੀ, ਜੋ ਅੰਤਰਰਾਸ਼ਟਰੀ ਸੰਪਰਕਾਂ ਦੀ ਵਰਤੋਂ ਕਰਕੇ ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ।

Scroll to Top