ਚੰਡੀਗੜ੍ਹ, 16 ਅਗਸਤ 2024: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕ ਉਪਰੰਤ ਤਿੰਨੋ ਨਵੇਂ ਰਾਜ ਸੂਚਨਾ ਕਮਿਸ਼ਨਰ (State Information Commissioners) ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਅੱਜ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਆਪਣੇ ਅਹੁਦੇ ਸੰਭਾਲ ਲਏ ਹਨ | ਇਸ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਰਹੇ ਤੇ ਉਨ੍ਹਾਂ ਨੂੰ ਵਧਾਈ ਦਿੱਤੀ |
ਤਿੰਨੋ ਨਵੇਂ ਰਾਜ ਸੂਚਨਾ ਕਮਿਸ਼ਨਰਾਂ (State Information Commissioners) ਨੇ ਅਹੁਦੇ ਸਾਂਭਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਕੰਮਾਂ ‘ਚ ਹੋਰ ਪਾਰਦਰਸ਼ਤਾ ਲਿਆਉਣ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ |