ਮਾਨਸਾ, 19 ਅਗਸਤ 2024: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ (Kotli Kalan) ‘ਚ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ‘ਚ ਵਰਤੀ ਗਈ 45 ਬੋਰ ਦੀ ਪਿਸਤੌਲ ਬਰਾਮਦ ਕਰ ਲਈ ਹੈ | ਪੁਲਿਸ ਨੇ ਇਸ ਮਾਮਲੇ ‘ਚ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
ਮਾਨਸਾ ਪੁਲਿਸ ਦੇ ਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ (Kotli Kalan) ‘ਚ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੇ ਕ.ਤ.ਲ ਦੇ ਮਾਮਲੇ ‘ਚ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 45 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ।
ਉਸ ਨੇ ਦੱਸਿਆ ਕਿ ਆਪਸੀ ਰੰਜਿਸ਼ ਦਾ ਕਾਰਨ ਗੁਰਪ੍ਰੀਤ ਸਿੰਘ ਦੇ ਚਾਚੇ ਕਰਨੈਲ ਸਿੰਘ ਦੀਆਂ ਲੱਤਾਂ ਪਹਿਲਾਂ ਕੁਲਵਿੰਦਰ ਸਿੰਘ ਨੇ ਤੋੜ ਦਿੱਤੀਆਂ ਸਨ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ ਵੀ ਧਾਰਾ 307 ਤਹਿਤ ਬਠਿੰਡਾ ਦੇ ਮੋੜ ਵਿਖੇ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਹਾਲ ਹੀ ‘ਚ ਜ਼ਮਾਨਤ ‘ਤੇ ਰਿਹਾਅ ਸੀ। ਗੁਰਪ੍ਰੀਤ ਸਿੰਘ ਨੂੰ ਡਰ ਸੀ ਕਿ ਉਹ ਉਸ ਨੂੰ ਵੀ ਮਾਰ ਸਕਦਾ ਹੈ, ਇਸ ਲਈ ਉਸ ਨੇ ਕੁਲਵਿੰਦਰ ਸਿੰਘ ਕਿੰਦਾ ਨੂੰ ਗੋਲੀ ਮਾਰ ਦਿੱਤੀ।
ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਗੁਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਕੁਲਵਿੰਦਰ ਸਿੰਘ ਕਿੰਦਾ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ’ਤੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।