ਚੰਡੀਗੜ੍ਹ, 22 ਅਗਸਤ 2024: ਪੰਜਾਬ ‘ਚ ਵਾਹਨਾਂ ਦੀ ਰਜਿਸਟ੍ਰੇਸ਼ਨ ਹੁਣ ਮਹਿੰਗੀ ਹੋ ਗਈ ਹੈ | ਪੰਜਾਬ ਸਰਕਾਰ ਨੇ ਸੂਬੇ ‘ਚ ਗ੍ਰੀਨ ਟੈਕਸ (Green Tax) ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ | ਹੁਣ ਗੈਰ-ਟਰਾਂਸਪੋਰਟ ਵਾਹਨਾਂ ਨੂੰ ਗ੍ਰੀਨ ਟੈਕਸ (ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇ ਨਵੀਨੀਕਰਨ ‘ਤੇ) ਲਈ ਗ੍ਰੀਨ ਟੈਕਸ ਦਾ ਭੁਗਤਾਨ ਕਰਨਾ ਪਵੇਗਾ | ਨੋਟੀਫਿਕੇਸ਼ਨ ਮੁਤਾਬਕ ਇਸ ‘ਚ ਡੀਜ਼ਲ ਅਤੇ ਪੈਟਰੋਲ ਵਾਹਨਾਂ ‘ਤੇ ਵੱਖਰੇ ਤੌਰ ‘ਤੇ ਰੱਖਿਆ ਗਿਆ ਹੈ।