Supreme Court

ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਖ਼ਤਮ, ਸਰਕਾਰੀ ਮੈਡੀਕਲ ਕਾਲਜਾਂ ‘ਚ OPD ਸੇਵਾਵਾਂ ਬਹਾਲ

ਚੰਡੀਗੜ੍ਹ, 23 ਅਗਸਤ 2024: ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ‘ਚ ਇੱਕ ਬੀਬੀ ਡਾਕਟਰ ਨਾਲ ਬ.ਲਾ.ਤ.ਕਾਰ ਅਤੇ ਕ.ਤ.ਲ ਮਾਮਲੇ ‘ਚ ਬੀਤੇ ਦਿਨ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ | ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਵਾਪਸ ਕੰਮ ‘ਤੇ ਪਰਤਣ ਦੀ ਅਪੀਲ ਕੀਤੀ ਸੀ | ਪੰਜਾਬ ‘ਚ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ ਹੈ। ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਡਾਕਟਰ ਆਪਣੇ ਕੰਮ ‘ਤੇ ਪਰਤ ਆਏ ਹਨ। ਪਰ ਉਹ ਆਪਣੀ ਹੜਤਾਲ ਜਾਰੀ ਰੱਖਣਗੇ।

ਅੱਜ ਪੀਜੀਆਈ ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ‘ਚ ਓਪੀਡੀ ਅਤੇ ਹੋਰ ਸਹੂਲਤਾਂ ਆਮ ਵਾਂਗ ਬਹਾਲ ਕਰ ਦਿੱਤੀਆਂ ਗਈਆਂ ਹਨ। ਪਰ ਇਸ ਦੌਰਾਨ ਸਾਰੇ ਡਾਕਟਰ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣੀਆਂ ਸੇਵਾਵਾਂ ਦੇਣਗੇ ਅਤੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ। ਬੀਤੇ ਦਿਨ ਸੁਪਰੀਮ ਕੋਰਟ (Supreme Court) ਦਾ ਕਹਿਣਾ ਸੀ ਕਿ ਜੇਕਰ ਡਾਕਟਰ ਕੰਮ ‘ਤੇ ਨਹੀਂ ਪਰਤਣਗੇ ਤਾਂ ਜਨਤਕ ਸਿਹਤ ਬੁਨਿਆਦੀ ਢਾਂਚਾ ਕਿਵੇਂ ਕੰਮ ਕਰੇਗਾ।

Scroll to Top