ਚੰਡੀਗੜ੍ਹ, 23 ਅਗਸਤ 2024: ਸੁਪਰੀਮ ਕੋਰਟ (Supreme Court) ਨੇ ਸੀਬੀਆਈ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 5 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ 14 ਅਗਸਤ ਨੂੰ ਹੋਈ ਸੁਣਵਾਈ ਦੌਰਾਨ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਸੀ। ਸੀਬੀਆਈ ਨੇ ਇੱਕ ਮਾਮਲੇ ‘ਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ ਜਦਕਿ ਦੂਜੇ ਮਾਮਲੇ ‘ਚ ਜਵਾਬ ਦੇਣ ਲਈ ,ਸਮਾਂ ਮੰਗਿਆ ਹੈ । ਏਜੰਸੀ ਦੀ ਅਪੀਲ ‘ਤੇ ਅਦਾਲਤ ਨੇ ਸੀਬੀਆਈ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ।
ਮਾਰਚ 5, 2026 12:38 ਬਾਃ ਦੁਃ




