SEBI

SEBI ਦੀ ਕਈਂ ਕੰਪਨੀਆਂ ‘ਤੇ ਵੱਡੀ ਕਾਰਵਾਈ, ਅਨਿਲ ਅੰਬਾਨੀ ‘ਤੇ ਲਗਾਇਆ 25 ਕਰੋੜ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਅਗਸਤ 2024: ਸਟਾਕ ਮਾਰਕੀਟ ਰੈਗੂਲੇਟਰ ਸੇਬੀ (SEBI) ਨੇ ਉਦਯੋਗਪਤੀ ਅਨਿਲ ਅੰਬਾਨੀ, ਰਿਲਾਇੰਸ ਹੋਮ ਫਾਈਨਾਂਸ ਦੇ ਸਾਬਕਾ ਪ੍ਰਮੁੱਖ ਅਧਿਕਾਰੀਆਂ ਅਤੇ 24 ਹੋਰ ਇਕਾਈਆਂ ‘ਤੇ ਕੰਪਨੀ ਤੋਂ ਫੰਡ ਡਾਇਵਰਟ ਕਰਨ ਲਈ ਪ੍ਰਤੀਭੂਤੀਆਂ ਬਾਜ਼ਾਰ ਤੋਂ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਹੈ।

ਸੇਬੀ (SEBI) ਨੇ ਕਾਰੋਬਾਰੀ ਅਨਿਲ ਅੰਬਾਨੀ ਨੂੰ ਵੱਡਾ ਝਟਕਾ ਦਿੱਤਾ ਹੈ। ਮਾਰਕੀਟ ਰੈਗੂਲੇਟਰੀ ਸੇਬੀ ਨੇ ਅਨਿਲ ਅੰਬਾਨੀ ‘ਤੇ 5 ਸਾਲ ਲਈ ਪਾਬੰਦੀ ਲਗਾ ਦਿੱਤੀ ਹੈ ਅਤੇ ਅਨਿਲ ਅੰਬਾਨੀ ‘ਤੇ 25 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ |

ਉਸ ਨੂੰ ਕਿਸੇ ਵੀ ਸੂਚੀਬੱਧ ਕੰਪਨੀ, ਜਾਂ ਮਾਰਕੀਟ ਰੈਗੂਲੇਟਰ ਨਾਲ ਰਜਿਸਟਰਡ ਕਿਸੇ ਵਿਚੋਲੇ ਦੇ ਡਾਇਰੈਕਟਰ ਜਾਂ ਮੁੱਖ ਪ੍ਰਬੰਧਕੀ ਪਰਸੋਨਲ (ਕੇਐਮਪੀ) ਦੇ ਤੌਰ ‘ਤੇ ਪ੍ਰਤੀਭੂਤੀਆਂ ਬਾਜ਼ਾਰ ਨਾਲ 5 ਦੀ ਮਿਆਦ ਲਈ ਸ਼ਾਮਲ ਹੋਣ ਤੋਂ ਰੋਕ ਲਗਾ ਦਿੱਤੀ ਹੈ। ਰੈਗੂਲੇਟਰ ਨੇ ਰਿਲਾਇੰਸ ਹੋਮ ਫਾਈਨਾਂਸ ਨੂੰ ਪ੍ਰਤੀਭੂਤੀਆਂ ਬਾਜ਼ਾਰ ਤੋਂ ਛੇ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਅਤੇ ਉਸ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ।

Scroll to Top