ਮੋਗਾ/ਚੰਡੀਗੜ੍ਹ, 23 ਅਗਸਤ 2024: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ NHAI (ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ) ਦੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰ ‘ਤੇ ਬੈਠਕਾਂ ਕੀਤੀਆਂ ਹਨ।
ਜੋ ਛੋਟੇ-ਮੋਟੇ ਮਸਲੇ ਹਨ ਉਨ੍ਹਾਂ ਨੂੰ ਛੇਤੀ ਹੀ ਹੱਲ ਕਰ ਲਏ ਜਾਣਗੇ | ਉਨ੍ਹਾਂ ਇਸ ਗੱਲ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਕਿ ਸੂਬੇ ‘ਚ ਜ਼ਮੀਨ ਐਕਵਾਇਰ ਨੂੰ ਲੈ ਕੇ ਕੋਈ ਸਮੱਸਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਬੰਧਤ ਜ਼ਮੀਨ ਛੇਤੀ ਹੀ ਐਕਵਾਇਰ ਕਰਕੇ NHAI ਸੌਂਪ ਦਿੱਤੀ ਜਾਵੇਗੀ।
ਅੱਜ ਉਨ੍ਹਾਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਰਕਾਰੀ ਸਕੂਲ ਮੋਗਾ-1 ਦਾ ਅਚਾਨਕ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਨੇਰ ਦਾ ਵੀ ਦੌਰਾ ਕੀਤਾ।