film emergency

SGPC ਨੇ ਫਿਲਮ ਐਮਰਜੈਂਸੀ ਨੂੰ ਲੈ ਕੇ ਜੀ-ਸਟੂਡੀਓ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 24 ਅਗਸਤ 2024: ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ (film emergency) ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇਸਦੇਂ ਨਾਲ ਹੀ ਸੂਚਨਾ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਸਰ ਬੋਰਡ ਦੇ ਚੇਅਰਪਰਸਨ ਪ੍ਰਸੂਨ ਜੋਸ਼ੀ ਨੂੰ ਪੱਤਰ ਭੇਜਿਆ ਹੈ। ਇਸ ਪੱਤਰ ‘ਚ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ (film emergency)  ਵਿਵਾਦਾਂ  ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਨੂੰ ਖਤਮ ਕਰਨ ‘ਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ | ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ ਅਤੇ ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਇਸ ਫਿਲਮ ਬਾਰੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਜਾ ਸਕੇ।

Scroll to Top