Kangana Ranaut

ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ, ਉਨ੍ਹਾਂ ਨੂੰ ਇਲਾਜ ਦੀ ਲੋੜ: ਰਾਜਾ ਵੜਿੰਗ

ਚੰਡੀਗੜ੍ਹ, 26 ਅਗਸਤ 2024: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਣਾ ਰਣੌਤ (Kangana Ranaut) ਦੇ ਕਿਸਾਨ ਅੰਦੋਲਨ ਸੰਬੰਧੀ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ |

ਰਾਜਾ ਵੜਿੰਗ (Raja Warring) ਨੇ ਕਿਹਾ ਕਿ ਕੰਗਣਾ ਰਣੌਤ ਵੱਲੋਂ ਅਜਿਹੀਆਂ ਫਾਲਤੂ ਗੱਲਾਂ ਕਰਨਾ ਅਫਸੋਸ ਦੀ ਗੱਲ ਹੈ | ਰਾਜਾ ਵੜਿੰਗ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੰਗਣਾ ਰਣੌਤ ਦਾ ਬਿਆਨ ਭਾਜਪਾ ਦਾ ਬਿਆਨ ਹੈ ਕਿਉਕਿ ਉਹ ਭਾਜਪਾ ਦੀ ਟਿਕਟ ‘ਤੇ ਹੀ ਸੰਸਦ ਮੈਂਬਰ ਬਣੀ ਹੈ। ਉਨ੍ਹਾਂ ਕਿਹਾ ਭਾਜਪਾ ਨੂੰ ਕੰਗਣਾ ਰਣੌਤ ਦੇ ਬਿਆਨਾਂ ‘ਤੇ ਧਿਆਨ ਦੇਣਾ ਚਾਹੀਦਾ ਹੈ, ਉਨ੍ਹਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ |

ਉਨ੍ਹਾਂ ਕਿਹਾ ਕਿ ਕੰਗਣਾ ਰਣੌਤ (Kangana Ranaut) ਸੁਰਖੀਆਂ ‘ਚ ਰਹਿਣ ਲਈ ਅਜਿਹੇ ਬਿਆਨ ਦਿੰਦੀ ਹੈ | ਅਕਾਲੀ ਆਗੂ ਡਿੰਪੀ ਢਿੱਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡਣ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ 2022 ‘ਚ ਕਿਹਾ ਸੀ ਕਿ ਮਨਪ੍ਰੀਤ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਇਕ ਹਨ। ਉਹਨਾਂ ਕਿਹਾ ਡਿੰਪੀ ਢਿੱਲੋਂ ਦੇ ਜਾਣ ਨਾਲ ਅਕਾਲੀ ਦਲ ਦੀ ਸਥਿਤੀ ਹੋਰ ਖ਼ਰਾਬ ਹੋ ਗਈ ਹੈ ।

 

Scroll to Top