ਚੰਡੀਗੜ੍ਹ, 27 ਅਗਸਤ 2024: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ | ਭਾਜਪਾ (BJP) ਨੇ ਇੱਕ ਪੱਤਰ ਜਾਰੀ ਕਰਦਿਆਂ ਕੰਗਨਾ ਰਣੌਤ ਦੇ ਬਿਆਨ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ | ਭਾਜਪਾ ਨੇ ਇੱਕ ਪੱਤਰ ਜਾਰੀ ਕਰਦਿਆਂ ਐੱਮਪੀ ਕੰਗਨਾ ਰਣੌਤ ਨੂੰ ਭਵਿੱਖ ‘ਚ ਅਜਿਹੀ ਬਿਆਨਬਾਜ਼ੀ ਤੋਂ ਬਚਣ ਲਈ ਕਿਹਾ ਹੈ।
ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕੰਗਨਾ ਰਣੌਤ ਨੂੰ ਖੁਦ ਮੁਆਫ਼ੀ ਮੰਗਣ ਲਈ ਕਿਹਾ ਹੈ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਭਾਜਪਾ ਦੀ ਸੰਸਦ ਮੈਂਬਰ ਹੈ, ਜੇਕਰ ਭਾਜਪਾ ਦਾ ਮੰਨਣਾ ਹੈ ਕਿ ਇਹ ਬਿਆਨ ਉਚਿਤ ਨਹੀਂ ਹੈ ਤਾਂ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਣੀ ਚਾਹੀਦੀ ਹੈ।