Aam Aadmi Party

ਮੋਹਾਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮੋਹਾਲੀ, 28 ਅਗਸਤ 2024: ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਲਗਾਤਾਰ ਮਜ਼ਬੂਤ ਹੋ ਰਹੀ ਹੈ | ਉੱਥੇ ਹੀ ਹਲਕਾ ਮੋਹਾਲੀ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਵਾਭਿਤ ਹੋ ਕੇ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਰਸਮੀ ਤੌਰ ‘ਤੇ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ |

ਇਸ ਮੌਕੇ ਸ. ਕੁਲਵੰਤ ਸਿੰਘ ਨੇ ਕਿਹਾ ਕਿ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ | ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ-ਦਿਨ ਵਧ ਰਿਹਾ ਹੈ ਅਤੇ ਪਾਰਟੀ ਹੋਰ ਵੀ ਮਜ਼ਬੂਤ ਬਣ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਆਮ ਲੋਕਾਂ ਦੀ ਪਾਰਟੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ‘ਚ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ |

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲਿਆਂ ‘ਚ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ, ਪਰਮਿੰਦਰ ਸਿੰਘ ਬੰਟੀ, ਇਕਬਾਲ ਸਿੰਘ, ਜਤਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਰਾਹੁਲ ਸ਼ਰਮਾ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਕਮਲ, ਹਰਪ੍ਰੀਤ ਸਿੰਘ, ਰਾਮ ਕਿਸ਼ੋਰ ਸ਼ਰਮਾ, ਅਸ਼ਵਨੀ ਕੁਮਾਰ, ਸੁਨੀਲ ਕੁਮਾਰ, ਸ਼ਿਵ ਕੁਮਾਰ, ਸ਼ਿਵ ਸੁੰਦਰ, ਰਮੇਸ਼ ਕੁਮਾਰ, ਸ਼੍ਰੀਮਤੀ ਰਣਜੀਤ ਕੌਰ ਬਰਾੜ, ਸ਼੍ਰੀਮਤੀ ਰਾਜ ਰਾਣੀ, ਸ਼੍ਰੀਮਤੀ ਰਾਜਪਤੀ, ਸ਼੍ਰੀਮਤੀ ਮਲਕੀਤ ਕੌਰ, ਸ਼੍ਰੀਮਤੀ ਲੋਗੋ ਅਤੇ ਸ਼੍ਰੀਮਤੀ ਚਰਨਜੀਤ ਸ਼ਾਮਲ ਹਨ |

 

Scroll to Top