ਚੰਡੀਗੜ੍ਹ, 29 ਅਗਸਤ 2024: ਪੰਜਾਬ ਸਰਕਾਰ (Punjab Government) ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (CDPOs) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (DPOs) ਵਜੋਂ ਤਰੱਕੀ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਿਨਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ |
ਡਾ.ਬਲਜੀਤ ਕੌਰ ਨੇ ਕਿਹਾ ਕਿ ਸਰਕਾਰ (Punjab Government) ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਜਿਸਦੇ ਤਹਿਤ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਹੈ | ਕੈਬਿਨਟ ਮੰਤਰੀ ਨੇ ਇਨ੍ਹਾਂ ਸਾਰੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੱਤੀ ਹੈ | ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ‘ਚੋਂ ਇੱਕ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਹੈ।