smuggling module

ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ ਦੋ ਕਾਬੂ

ਚੰਡੀਗੜ੍ਹ/ਤਰਨ ਤਾਰਨ, 29 ਅਗਸਤ 2024: ਤਰਨ ਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸ਼ੇਰੋਂ ਇਲਾਕੇ ‘ਚੋਂ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਨੇ ਇਸ ਮਾਡਿਊਲ (smuggling module) ਦਾ ਪਰਦਾਫਾਸ਼ ਕਰਦਿਆਂ ਹਥਿਆਰ ਵੀ ਬਰਾਮਦ ਕੀਤੇ ਹਨ |

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਚੱਪਾ ਰਾਮ ਸਿੰਘ, ਜੰਡਿਆਲਾ ਗੁਰੂ ਅਤੇ ਲਵਪ੍ਰੀਤ ਸਿੰਘ ਵਾਸੀ ਬਾਸਰਕੇ, ਖਾਲੜਾ ਵਜੋਂ ਹੋਈ ਹੈ | ਪੁਲਿਸ ਮੁਤਾਬਕ ਇਨ੍ਹਾਂ ਦੋਵਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਖ਼ਿਲਾਫ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ |

ਪੁਲਿਸ ਨੇ ਇਨ੍ਹਾਂ ਤੋਂ ਚਾਰ ਆਧੁਨਿਕ ਗਲਾਕ-19 ਪਿਸਤੌਲਾਂ,ਇਨ੍ਹਾਂ ‘ਚ ਇੱਕ ‘ਤੇ ਮੇਡ ਫਾਰ ਨਾਟੋ ਆਰਮੀ’ ਲਿਖਿਆ ਸੀ ਅਤੇ ਚਾਰ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਇਸਦੇ ਨਾਲ ਹੀ ਮੁਲਜ਼ਮਾਂ ਕੋਲੋਂ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਵੀ ਜ਼ਬਤ ਕੀਤੀ ਹੈ | ਇਹ ਮੁਲਜ਼ਮ ਮਾਰੂਤੀ ਸਵਿਫਟ ਕਾਰ ‘ਚ ਜਾ ਰਹੇ ਸਨ |

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਸਿੰਘ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਖੇਪ ਭੇਜਦਾ ਸੀ ਅਤੇ ਤਸਕਰਾਂ ਦੇ ਸਿੱਧੇ ਸੰਪਰਕ ‘ਚ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ‘ਚ ਪਾਇਆ ਗਿਆ ਕਿ ਫਰੀਦਕੋਟ ਜੇਲ੍ਹ ‘ਚ ਕੈਦ ਦੌਰਾਨ ਹਰਪ੍ਰੀਤ ਹੈਪੀ ਕੁਝ ਤਸਕਰਾਂ (smuggling module) ਦੇ ਸੰਪਰਕ ‘ਚ ਆਇਆ ਸੀ ਅਤੇ ਇਨ੍ਹਾਂ ਨੇ ਉਸ ਦੀ ਜਾਣ-ਪਛਾਣ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨਾਲ ਕਰਵਾਈ ਸੀ। ਮੁਲਜ਼ਮ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ। ਪੁਲਿਸ ਵੱਲੋਂ ਇਸ ਮਾਮਲੇ ‘ਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |

Scroll to Top