1984 Sikh massacre

1984 ਦੇ ਸਿੱਖ ਕ.ਤ.ਲੇ.ਆ.ਮ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ ਦੋਸ਼ ਤੈਅ

ਚੰਡੀਗੜ੍ਹ, 30 ਅਗਸਤ 2024: 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਖ਼ਿਲਾਫ ਅੱਜ ਦੋਸ਼ ਆਇਦ ਕਰ ਦਿੱਤੇ ਗਏ ਹਨ।

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਸੀਬੀਆਈ ਨੂੰ ਇਸ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਖ਼ਿਲਾਫ਼ ਦੋਸ਼ ਆਇਦ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ‘ਚ ਤਿੰਨ ਜਣਿਆਂ ਦੀ ਜਾਨ ਚਲੀ ਗਈ ਸੀ |

ਅਦਾਲਤ ਨੇ ਜਗਦੀਸ਼ ਟਾਈਟਲਰ ਖ਼ਿਲਾਫ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 143, 147, 153ਏ, 188, 295, 436, 451, 380, 149, 302 ਅਤੇ 109 ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ। ਜਿਕਰਯੋ ਹੈ ਕਿ ਇਸ ਤੋਂ ਪਹਿਲਾਂ 19 ਜੁਲਾਈ ਨੂੰ ਜਗਦੀਸ਼ ਟਾਈਟਲਰ ਖ਼ਿਲਾਫ ਦੋਸ਼ ਆਇਦ ਕਰਨ ਦੇ ਮਾਮਲੇ ਸੰਬੰਧੀ ਫੈਸਲਾ ਰਾਖਵਾਂ ਰੱਖਿਆ ਸੀ।

Scroll to Top